JALANDHAR WEATHER

ਚੰਡੀਗੜ੍ਹ ਬੰਬ ਧਮਾਕਾ: ਸ਼ੱਕੀ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਸੂਚਨਾ ਦੇਣ ਵਾਲੇ ਨੂੰ ਦਿੱਤੇ ਜਾਣਗੇ 2 ਲੱਖ ਰੁਪਏ- ਪੁਲਿਸ

ਚੰਡੀਗੜ੍ਹ, 12 ਸਤੰਬਰ- ਚੰਡੀਗੜ੍ਹ ਪੁਲਿਸ ਨੇ ਸੈਕਟਰ 10 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਸ਼ਾਮਿਲ ਹੋਰ ਦੋ ਸ਼ੱਕੀਆਂ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 10 ਖੇਤਰ ਵਿਚ ਇਕ ਘਰ ਵਿਚ ਇਕ ਛੋਟਾ ਜਿਹਾ ਸ਼ੱਕੀ ਪ੍ਰੈਸ਼ਰ ਕਿਸਮ ਦਾ ਧਮਾਕਾ ਹੋਇਆ ਸੀ। ਚੰਡੀਗੜ੍ਹ ਪੁਲਿਸ ਨੇ ਇਸ ਵਿਚ ਸ਼ਾਮਿਲ ਦੋ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਕੋਈ ਵੀ ਸੂਚਨਾ ਦੇਣ ਵਾਲੇ ਲਈ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਉਕਤ ਦੋ ਸ਼ੱਕੀ ਵਿਅਕਤੀਆਂ ਦੇ ਸੁਰਾਗ ਵਜੋਂ ਪੁਲਿਸ ਕੰਟਰੋਲ ਰੂਮ ਨੰਬਰ 0172- ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ 2749194 ਜਾਂ 112 ਅਤੇ ਵਟਸਐਪ ਨੰਬਰ 9465121000 ਵੀ ਜਾਰੀ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ