ਨਗਰ ਕੌਂਸਲ ਅਹਿਮਦਗੜ੍ਹ ਦੇ ਵਿੱਕੀ ਸ਼ਰਮਾ ਪ੍ਰਧਾਨ ਨਿਯੁਕਤ
ਅਹਿਮਦਗੜ੍ਹ, 12 ਸਤੰਬਰ (ਰਣਧੀਰ ਸਿੰਘ ਮਹੋਲੀ)- ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਬਿਨ੍ਹਾਂ ਪ੍ਰਧਾਨ ਦੇ ਚਲ ਰਹੀ ਸੁਰਖੀਆਂ ਵਿਚ ਆਈ ਨਗਰ ਕੌਂਸਲ ਅਹਿਮਦਗੜ੍ਹ ਦੀ ਪ੍ਰਧਾਨਗੀ ਦਾ ਰੇੜਕਾ ਖ਼ਤਮ ਹੋ ਗਿਆ, ਜਿਸ ਵਿਚ ਸਰਬ ਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿੱਕੀ ਸ਼ਰਮਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਇਕੱਤਰ ਹੋਈ ਪੁਲਿਸ ਫੋਰਸ ਤੇ ਐਸ. ਡੀ. ਐਮ. ਗੁਰਮੀਤ ਕੁਮਾਰ ਬਾਂਸਲ ਦੀ ਦੇਖ ਰੇਖ ਵਿਚ ਹੋਈ ਚੋਣ ਦੌਰਾਨ ਕੌਂਸਲਰਾਂ ਵਲੋਂ ਵਿੱਕੀ ਸ਼ਰਮਾ ਨੂੰ ਪ੍ਰਧਾਨ ਨਿਯੁਕਤ ਕਰਦੇ ਹੋਏ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੀਨੀਅਰ ਮੀਤ ਪ੍ਰਧਾਨਗੀ ਦੀ ਚੋਣ ਕੋਈ ਸਹਿਮਤੀ ਨਾ ਬਣਨ ਕਰਕੇ ਅੱਗੇ ਪਾ ਦਿੱਤੀ ਗਈ।