ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦੇ 5 ਮੈਂਬਰ ਕਾਬੂ
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਰੂੜੇਕੇ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁੱਟਾ ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਮੋਟਰਸਾਈਕਲ, ਪਿਸਤੌਲ ਅਤੇ ਮਾਰੂ ਹਥਿਆਰਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਡੀ.ਐਸ.ਪੀ. ਦਫ਼ਤਰ ਵਿਖੇ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਅਤੇ ਥਾਣਾ ਰੁੜੇਕੇ ਕਲਾਂ ਦੇ ਮੁਖੀ ਜਗਜੀਤ ਸਿੰਘ ਘੁਮਾਣ ਨੇ ਸਾਂਝੇ ਤੌਰ ’ਤੇ ਪੱਤਰਕਾਰਾਂ ਨੂੰ ਪ੍ਰੈਸ ਕਾਨਫ਼ਰੰਸ ਦੌਰਾਨ ਦਿੱਤੀ।