ਸਮਰਾਲਾ ਤੋਂ ਕੌਂਸਲਰ ਮਹੰਤ ਸੁਰਿੰਦਰ ਕੌਫੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
ਸਮਰਾਲਾ, 12 ਸਤੰਬਰ (ਗੋਪਾਲ ਸੋਫਤ)-ਸਥਾਨਕ ਕੌਂਸਲਰ ਮਹੰਤ ਸੁਰਿੰਦਰ ਕੌਫੀ ਅੱਜ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਪਿਛਲੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੀ ਟਿਕਟ ਉਤੇ ਜਿੱਤੇ ਮਹੰਤ ਸੁਰਿੰਦਰ ਕੌਫੀ ਸਥਾਨਕ ਸਾ. ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਨਜ਼ਦੀਕੀ ਸਨ ਪਰ ਇਸ ਵਾਰ ਲੋਕ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰ ਉਤੇ ਵਿਰੋਧ ਦੇ ਦੋਸ਼ਾਂ ਕਾਰਨ ਉਨ੍ਹਾਂ ਨੂੰ ਇਕ ਹੋਰ ਕਾਂਗਰਸੀ ਕੌਂਸਲਰ ਸਮੇਤ ਦੋਵਾਂ ਨੂੰ ਕਾਂਗਰਸ ਵਿਚੋਂ ਬਾਹਰ ਕਰ ਦਿੱਤਾ ਗਿਆ ਸੀ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਟਿਕਟ ਅਮਰੀਕ ਸਿੰਘ ਦੇ ਪਰਿਵਾਰ ਦੀ ਬਜਾਏ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਦੇ ਦਿੱਤੀ ਗਈ ਸੀ ਅਤੇ ਹੁਣ ਉਹ ਹੀ ਇਸ ਹਲਕੇ ਦੇ ਪਾਰਟੀ ਵਲੋਂ ਹਲਕਾ ਇੰਚਾਰਜ ਹਨ। ਉਹ ਅੱਜ ਸਮਰਾਲਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ।