JALANDHAR WEATHER

13 ਸਤੰਬਰ ਨੂੰ ਵੈਟਰਨਰੀ ਇੰਸਪੈਕਟਰ ਡਾਇਰੈਕਟਰ ਪਸ਼ੂ ਪਾਲਣ ਦੇ ਦਫਤਰ ਅੱਗੇ ਕਰਨਗੇ ਰੋਸ ਮੁਜ਼ਾਹਰਾ

ਪਠਾਨਕੋਟ, 12 ਸਤੰਬਰ (ਸੰਧੂ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਪਸ਼ੂ ਪਾਲਣ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਮਸਲਿਆਂ ਦੀ ਕੀਤੀ ਜਾ ਰਹੀ ਅਣਦੇਖੀ ਵਜੋਂ ਪੰਜਾਬ ਦੇ ਵੈਟਰਨਰੀ ਇੰਸਪੈਕਟਰ ਕੱਲ ਨੂੰ ਮੋਹਾਲੀ ਵਿਖੇ ਡਾਇਰੈਕਟਰ ਪਸ਼ੂ ਪਾਲਣ ਦੇ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਨਗੇ। ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਬਾਸੀ ਅਤੇ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਦੱਸਿਆ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਧੀਨ ਹੋਈ ਵਿਭਾਗੀ ਮੀਟਿੰਗ ਵਿਚ ਅਫਸਰਸ਼ਾਹੀ ਨੂੰ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ-ਮਸਲਿਆਂ ਦੇ ਨਿਪਟਾਰੇ ਦੇ ਆਦੇਸ਼ ਦਿੱਤੇ ਗਏ ਸਨ ਪਰ ਦੋ ਮਹੀਨੇ ਲੰਘਣ ਦੇ ਬਾਵਜੂਦ ਵੀ ਡਾਇਰੈਕਟਰ ਪਸ਼ੂ ਪਾਲਣ ਵੈਟਰਨਰੀ ਇੰਸਪੈਕਟਰ ਕੇਡਰ ਦੇ ਮਸਲਿਆਂ ਦੇ ਹੱਲ ਤੋਂ ਇਨਕਾਰੀ ਹੈ। ਪਿਛਲੇ ਦੋ ਮਹੀਨਿਆਂ ਦਰਮਿਆਨ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਮਿਲ ਕੇ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਪਰ ਡਾਇਰੈਕਟਰ ਪਸ਼ੂ ਪਾਲਣ ਨੇ ਮਸਲਿਆਂ ਦਾ ਨਿਪਟਾਰਾ ਤਾਂ ਕੀ ਕਰਨਾ ਸੀ, ਸਗੋਂ ਕਿਸੇ ਮਸਲੇ ਉਤੇ ਕੋਈ ਸਮਾਂ ਸੀਮਾ ਤੈਅ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ।

ਡਾਇਰੈਕਟਰ ਪਸ਼ੂ ਪਾਲਣ ਦੇ ਇਸ ਰਵੱਈਏ ਖਿਲਾਫ ਵੈਟਰਨਰੀ ਇੰਸਪੈਕਟਰਾਂ ਨੇ ਕੱਲ 13 ਸਤੰਬਰ ਨੂੰ ਡਾਇਰੈਕਟਰ ਪਸ਼ੂ ਪਾਲਣ ਦੇ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ ਨੇ ਕਿਹਾ ਕਿ ਜੇਕਰ ਡਾਇਰੈਕਟਰ ਪਸ਼ੂ ਪਾਲਣ ਨੇ ਵੈਟਰਨਰੀ ਇੰਸਪੈਕਟਰ ਨਾਲ ਆਪਣਾ ਰਵੱਈਆ ਨਾ ਬਦਲਿਆ ਤਾਂ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਇਸ ਡਾਇਰੈਕਟਰ ਦਾ ਲਗਾਤਾਰ ਘਿਰਾਓ ਕਰੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ