JALANDHAR WEATHER

ਸਿਵਲ ਹਸਪਤਾਲ ਰਾਮਾਂ ਦੀ ਓ. ਪੀ. ਡੀ. ਸੇਵਾਵਾਂ ਮੁਕੰਮਲ ਰਹੀਆਂ ਠੱਪ

ਰਾਮਾਂ ਮੰਡੀ, 12 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਰਾਮਾਂ ਵਿਖੇ ਓ.ਪੀ.ਡੀ ਸੇਵਾਵਾਂ ਮੁਕੰਮਲ ਠੱਪ ਰਹੀਆਂ ਅਤੇ ਹਸਪਤਾਲ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਸਪਤਾਲ ਦੇ ਸਟਾਫ ਨੇ ਦੱਸਿਆ ਕਿ ਮੰਗਲਵਾਰ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਮੀਟਿੰਗ ਵਿਚ ਸੁਰੱਖਿਆ ਅਤੇ ਏ.ਸੀ.ਪੀਜ਼ ਦਾ ਮੁੱਦਾ ਉਠਾਇਆ ਗਿਆ ਸੀ, ਜਿਸ ਨੂੰ ਕੈਬਨਿਟ ਸਬ-ਕਮੇਟੀ ਨੇ ਪੀ.ਸੀ.ਐਮ.ਐਸ. ਕਾਡਰ ਵਿਚ ਰੁਕੇ ਹੋਏ ਏ.ਸੀ.ਪੀਜ਼ ਨੂੰ ਬਹਾਲ ਕਰਨ ਅਤੇ ਇਸ ਨੂੰ ਜਲਦੀ ਲਾਗੂ ਕਰਨ ਲਈ ਬਿਨਾਂ ਸ਼ਰਤ ਸਹਿਮਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਅਖੀਰ ਵਿਚ ਵਿਭਾਗ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਇਸ ਸੰਬੰਧੀ ਸਰਕਾਰ ਵਲੋਂ ਬੁੱਧਵਾਰ ਤੱਕ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਜਾਵੇਗਾ ਪਰ ਬਾਅਦ ਵਿਚ ਸਰਕਾਰ ਵਲੋਂ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ