JALANDHAR WEATHER

ਵਣ ਵਿਭਾਗ ਵਲੋਂ ਪਿੰਡ ਬਡਰੁੱਖਾਂ ਨੇੜੇ ਤੇਂਦੂਆ ਹੋਣ ਦੀਆਂ ਅਫ਼ਵਾਹਾਂ ਦਾ ਖੰਡਨ

ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)-ਵਣ ਵਿਭਾਗ ਨੇ ਨੇੜਲੇ ਪਿੰਡ ਬਡਰੁੱਖਾਂ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਂਦੂਆ ਆਉਣ ਸੰਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸਿਰੇ ਤੋਂ ਖੰਡਨ ਕੀਤਾ ਹੈ। ਵਣ ਰੇਂਜ ਅਫਸਰ ਸੰਗਰੂਰ ਸੁਖਬੀਰ ਸਿੰਘ ਨੇ ਕਿਹਾ ਕਿ ਤੇਂਦੂਆ ਆਉਣ ਦੀਆਂ ਗੱਲਾਂ ਬਿਲਕੁਲ ਨਿਰਆਧਾਰ ਹਨ ਅਤੇ ਬਿਨਾਂ ਵਜ੍ਹਾ ਲੋਕਾਂ ਦੇ ਮਨਾਂ ਵਿਚ ਡਰ ਅਤੇ ਬੇਚੈਨੀ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਅੱਜ ਜਿਵੇਂ ਹੀ ਪਿੰਡ ਬਡਰੁੱਖਾਂ ਵਿਚ ਤੇਂਦੂਆ ਹੋਣ ਸੰਬੰਧੀ ਸ਼ਿਕਾਇਤ ਮਿਲੀ ਤਾਂ ਤੁਰੰਤ ਮੌਕੇ 'ਤੇ ਪਹੁੰਚ ਕੇ ਪੜਤਾਲ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਤੇਂਦੂਏ ਸੰਬੰਧੀ ਕਿਸੇ ਸ਼ਰਾਰਤੀ ਅਨਸਰ ਵਲੋਂ ਸਿਰਫ ਅਫ਼ਵਾਹ ਹੀ ਫੈਲਾਈ ਗਈ ਸੀ। ਵਣ ਰੇਂਜ ਅਫ਼ਸਰ ਨੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਵਲੋਂ ਝੂਠੀਆਂ ਅਫ਼ਵਾਹਾਂ ਫੈਲਾਅ ਕੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਬੰਧਿਤ ਵਿਅਕਤੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ