ਦਿੱਲੀ ਦੇ ਕਈ ਹਿੱਸਿਆਂ ਵਿਚ ਮੀਂਹ ਪਿਆ
ਨਵੀਂ ਦਿੱਲੀ, 12 ਸਤੰਬਰ - ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ 'ਚ ਮੀਂਹ ਪਿਆ। ਭਾਰਤ ਦੇ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਮੱਧ ਭਾਰਤ ਵਿਚ ਪੈਦਾ ਹੋਏ ਦਬਾਅ ਕਾਰਨ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਉੱਤਰਾਖੰਡ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।