JALANDHAR WEATHER

ਗੁਰਦਾਸਪੁਰ ਦੇ ਕਸਬਾ ਘੁਮਾਣ ਚ ਐਨ.ਆਈ.ਏ. ਦੀ ਛਾਪੇਮਾਰੀ

ਘੁਮਾਣ (ਗੁਰਦਾਸਪੁਰ), 13 ਸਤੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਕਸਬਾ ਘੁਮਾਣ ਵਿਖੇ ਅੱਜ ਤੜਕਸਾਰ ਸਵੇਰੇ ਤਕਰੀਬਨ 5.30 ਵਜੇ ਐਨ.ਆਈ.ਏ. ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵਲੋਂ ਗੁਰਮੁਖ ਸਿੰਘ ਪੁੱਤਰ ਅਮਰਜੀਤ ਸਿੰਘ ਪਿੰਡ ਕੋਟਲੀ (ਹਾਲ ਵਾਸੀ ਘੁਮਾਣ) ਦੇ ਘਰ ਵਿਚ ਛਾਪੇਮਾਰੀ ਕੀਤੀ ਗਈ। ਐਨ.ਆਈ.ਏ. ਦੀ ਟੀਮ ਵਿਚ ਐਸ.ਪੀ. ਪੱਧਰ ਦੇ ਅਧਿਕਾਰੀ ਵਲੋਂ ਇਸ ਦੀ ਅਗਵਾਈ ਕੀਤੀ ਜਾ ਰਹੀ ਹੈ ਤੇ ਦਿੱਲੀ ਤੋਂ ਪਹੁੰਚੀ ਟੀਮ ਦੇ ਨਾਲ ਗੁਰਦਾਸਪੁਰ ਤੋਂ ਪੁਲਿਸ ਮੁਲਾਜ਼ਮ ਨਾਲ ਪਹੁੰਚੇ ਹਨ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਗੁਰਮੁਖ ਸਿੰਘ ਦਾ ਸਾਲਾ ਕੈਨੇਡਾ ਵਿਚ ਰਹਿੰਦਾ ਹੈ। ਉਹ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੋ ਕਿ ਡਿਬਰੂਗੜ੍ਹ ਜੇਲ ਵਿਚ ਬੰਦ ਹਨ, ਉਨ੍ਹਾਂ ਦਾ ਜੀਜਾ ਹੈ। ਜਾਂਚ ਕਰਨ ਪੁੱਜੀ ਟੀਮ ਦੇ ਅਧਿਕਾਰੀਆਂ ਵਲੋਂ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਜਾਂਚ ਚੱਲ ਰਹੀ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ