JALANDHAR WEATHER

ਪੈਟਰੋਲ ਕੀਮਤਾਂ ਤੇ ਬੱਸ ਕਿਰਾਇਆਂ ਵਾਧੇ ਦੇ ਵਿਰੁੱਧ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਪੀ.ਆਈ. ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੈਟਰੋਲ ਕੀਮਤਾਂ ਅਤੇ ਬੱਸ ਕਿਰਾਇਆਂ ਵਿਚ ਵਾਧੇ ਦੇ ਖ਼ਿਲਾਫ਼ ਸੀ.ਪੀ.ਆਈ. ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਮਰੇਡ ਜਗਰੂਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਵਾਧੂ ਬੋਝ ਪਾ ਰਹੀ ਹੈ ਅਤੇ ਕੀਤੇ ਗਏ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਇਸ ਵਾਧੇ ਵਿਰੁੱਧ ਸਾਂਝੇ ਘੋਲ ਉਸਾਰਨ ਦਾ ਸੱਦਾ ਦਿੱਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ