ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ
ਸ੍ਰੀਨਗਰ, 13 ਸਤੰਬਰ- ਜੰਮੂ ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸ਼ਤਵਾੜ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਛਤਰੂ ਦੇ ਅਧਿਕਾਰ ਖੇਤਰ ਦੇ ਅਧੀਨ ਪੈਂਦੇ ਨਈਦਘਾਮ ਪਿੰਡ ਦੇ ਉਪਰਲੇ ਹਿੱਸੇ, ਪਿੰਗਲ ਦੁਗੱਡਾ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਦੀਆਂ ਖੋਜ ਟੀਮਾਂ ਅਤੇ ਲੁਕੇ ਹੋਏ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਹੋਈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।