ਸਿਹਤ ਸੇਵਾਵਾਂ ਵਿਚ ਵਿਘਨ ਪੈਣ ਕਾਰਨ 29 ਲੋਕਾਂ ਦੀ ਗਈ ਜਾਨ ਦੁਖਦ ਘਟਨਾ- ਮਮਤਾ ਬੈਨਰਜੀ
ਕੋਲਕਾਤਾ, 13 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟਵੀਟ ਕਰ ਕਿਹਾ ਕਿ ਇਹ ਦੁਖਦ ਅਤੇ ਮੰਦਭਾਗਾ ਹੈ ਕਿ ਜੂਨੀਅਰ ਡਾਕਟਰਾਂ ਦੁਆਰਾ ਲੰਬੇ ਸਮੇਂ ਤੋਂ ਕੰਮ ਬੰਦ ਕਰਨ ਕਾਰਨ ਸਿਹਤ ਸੇਵਾਵਾਂ ਵਿਚ ਵਿਘਨ ਪੈਣ ਕਾਰਨ ਅਸੀਂ 29 ਕੀਮਤੀ ਜਾਨਾਂ ਗੁਆ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ ਦੀ ਮਦਦ ਲਈ ਰਾਜ ਸਰਕਾਰ, ਹਰੇਕ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ ਕਰਦੀ ਹੈ।