ਪੰਜਾਬ ਪੁਲਿਸ ਵਲੋਂ ਕੇਂਦਰੀ ਏਜੰਸੀਆਂ ਤੇ ਤਾਲਮੇਲ ਨਾਲ ਅਪਰਾਧਿਕ ਮਾਮਲਿਆਂ 'ਚ ਦੋਸ਼ੀ ਅੰਮ੍ਰਿਤਪਾਲ ਸਿੰਘ ਭੋਮਾ ਨੂੰ ਆਸਟਰੀਆ ਤੋਂ ਭਾਰਤ ਵਾਪਸ ਲਿਆਂਦਾ
ਘੁਮਾਣ , 13 ਸਤੰਬਰ ( ਬਮਰਾਹ ,ਗੁਰਵਿੰਦਰ ਸਿੰਘ ) - ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਤੇ ਭਗੋੜਾ ਦੋਸ਼ੀ ਅੰਮ੍ਰਿਤਪਾਲ ਸਿੰਘ ਪਿੰਡ ਭੋਮਾ ਨੂੰ ਆਸਟਰੀਆ ਤੋਂ ਭਾਰਤ ਵਾਪਸ ਲਿਆਂਦਾ ਗਿਆ । ਪੰਜਾਬ ਪੁਲਿਸ ਵਲੋਂ ਆਪਣੇ ਸੋਸ਼ਲ ਮੀਡੀਆ ਪੇਜ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਭੋਮਾ ਦਾ ਵਸਨੀਕ ਅੰਮ੍ਰਿਤਪਾਲ ਸਿੰਘ ਜੋ ਕਿ ਥਾਣਾ ਘੁਮਾਣ ਅਤੇ ਹੋਰ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਰਕੇ ਵੱਖ-ਵੱਖ ਮੁਕੱਦਮਿਆਂ ਵਿਚ ਸ਼ਾਮਿਲ ਹੈ। ਇਕ ਲੰਮੇ ਸਮੇਂ ਤੋਂ ਭਗੋੜਾ ਚੱਲਿਆ ਆ ਰਿਹਾ ਹੈ। ਇਸ 'ਤੇ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹੋਣ ਕਰਕੇ ਆਸਟਰੇਲੀਆ ਤੋਂ ਭਾਰਤ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਵਲੋਂ ਇਸ ਨੂੰ 13 ਸਤੰਬਰ ਨੂੰ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਹਿਰਾਸਤ ਵਿਚ ਲਿਆ ਗਿਆ।