JALANDHAR WEATHER

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਹਿੰਦੀ ਦਿਵਸ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ, 14 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿੰਦੀ ਦਿਵਸ ਦੇ ਮੌਕੇ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿਹਾ ਕਿ ਹਿੰਦੀ ਦਿਵਸ ’ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ ਸਾਰੀਆਂ ਸ਼ੁੱਭਕਾਮਨਾਵਾਂ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਦੀ ਦਿਵਸ ਦੇ ਮੌਕੇ ’ਤੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਾਰੀਆਂ ਭਾਰਤੀ ਭਾਸ਼ਾਵਾਂ ਸਾਡਾ ਮਾਣ ਅਤੇ ਵਿਰਸਾ ਹਨ ਅਤੇ ਇਨ੍ਹਾਂ ਨੂੰ ਅਮੀਰ ਕੀਤੇ ਬਿਨਾਂ ਅਸੀਂ ਅੱਗੇ ਨਹੀਂ ਵਧ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਭਾਸ਼ਾ ਹਿੰਦੀ ਦਾ ਹਰ ਭਾਰਤੀ ਭਾਸ਼ਾ ਨਾਲ ਅਟੁੱਟ ਰਿਸ਼ਤਾ ਹੈ। ਇਸ ਸਾਲ ਹਿੰਦੀ ਨੇ ਦੇਸ਼ ਦੀ ਸਰਕਾਰੀ ਭਾਸ਼ਾ ਵਜੋਂ ਜਨਤਕ ਸੰਚਾਰ ਅਤੇ ਰਾਸ਼ਟਰੀ ਏਕਤਾ ਦੇ 75 ਸਾਲ ਪੂਰੇ ਕਰ ਲਏ ਹਨ। ਮੈਨੂੰ ਭਰੋਸਾ ਹੈ ਕਿ ਸਾਰੀਆਂ ਭਾਰਤੀ ਭਾਸ਼ਾਵਾਂ ਨੂੰ ਨਾਲ ਲੈ ਕੇ, ਸਰਕਾਰੀ ਭਾਸ਼ਾ ਹਿੰਦੀ ਵਿਕਸਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿਚ ਯੋਗਦਾਨ ਪਾਉਂਦੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ