450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਸਮਾਉਣ ਦਿਵਸ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ। ਇਸ ਦੌਰਾਨ ਪ੍ਰਸਿੱਧ ਰਾਗੀ ਜਥੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਹੋਰ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਵੀ ਸੰਗਤਾਂ ਨੂੰ ਸੰਬੋਧਨ ਕਰਨਗੀਆਂ। ਇਹ ਗੁਰਮਤਿ ਸਮਾਗਮ ਬਾਅਦ ਦੁਪਹਿਰ ਤੱਕ ਜਾਰੀ ਰਹੇਗਾ।