24 ਸਤੰਬਰ ਤੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ
ਅੰਮ੍ਰਿਤਸਰ, 14 ਸਤੰਬਰ- ਜਿੱਥੇ ਇਕ ਪਾਸੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਲੰਬੇ ਸਮੇਂ ਤੋਂ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਦੇ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਕਿਸਾਨਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਵੀ ਮੋਰਚਾ ਖੋਲਣ ਦਾ ਐਲਾਨ ਕਰ ਦਿੱਤਾ ਹੈ, ਜਿਸ ਦੇ ਚਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਸ਼ੰਭੂ ਬਾਰਡਰ ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਉਹ 24 ਸਤੰਬਰ ਤੋਂ ਅੰਮ੍ਰਿਤਸਰ ਤੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲਣ ਜਾ ਰਹੇ ਹਨ, ਜਿਸ ਤਹਿਤ ਅੰਮ੍ਰਿਤਸਰ ਦੇ ਡੀ.ਸੀ. ਦਫ਼ਤਰ ਤੋਂ ਵੱਡੇ ਪੱਧਰ ’ਤੇ ਕਿਸਾਨ ਮਜ਼ਦੂਰ ਪ੍ਰਦਰਸ਼ਨ ਸ਼ੁਰੂ ਕਰਨਗੇ।