ਪਾਕਿਸਤਾਨ: ਸਰਕਾਰੀ ਅਧਿਕਾਰੀਆਂ ਨੂੰ ਬਗਾਵਤ ਲਈ ਉਕਸਾਉਣ ਕਾਰਨ ਇਮਰਾਨ ਖਾਨ ’ਤੇ ਮਾਮਲਾ ਦਰਜ
ਇਸਲਾਮਾਬਾਦ, 14 ਸਤੰਬਰ- ਸਾਹਮਣੇ ਆਈ ਇਕ ਰਿਪੋਰਟ ਅਨੁਸਾਰ ਪਾਕਿਸਤਾਨ ਦੀ ਜਾਂਚ ਏਜੰਸੀ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਰੁੱਧ ਕਥਿਤ ਤੌਰ ’ਤੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਸਰਕਾਰੀ ਅਧਿਕਾਰੀਆਂ ਨੂੰ ਬਗਾਵਤ ਲਈ ਉਕਸਾਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਫੈਡਰਲ ਇਨਵੈਸਟੀਗੇਸ਼ਨ ਏਜੰਸੀ ਦੀ ਇਕ ਟੀਮ, ਜਿਸ ਵਿਚ ਜਾਂਚ ਅਤੇ ਤਕਨੀਕੀ ਅਧਿਕਾਰੀ ਸ਼ਾਮਿਲ ਸਨ, ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਖਾਨ ਤੋਂ ਉਸਦੇ ਅਧਿਕਾਰਤ ਐਕਸ ਅਕਾਉਂਟ ’ਤੇ ਇਕ ਵਿਵਾਦਪੂਰਨ ਪੋਸਟ ਦੇ ਸੰਬੰਧ ਵਿਚ ਪੁੱਛਗਿੱਛ ਕਰਨ ਲਈ ਅਦਿਆਲਾ ਜੇਲ੍ਹ ਦਾ ਦੌਰਾ ਕੀਤਾ। ਖਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਵਕੀਲਾਂ ਦੀ ਮੌਜੂਦਗੀ ਤੋਂ ਬਿਨਾਂ ਪੁੱਛਗਿੱਛ ਵਿਚ ਸ਼ਾਮਿਲ ਨਹੀਂ ਹੋਵੇਗਾ।