ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ
ਓਠੀਆਂ, 14 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਓਠੀਆਂ ਦੇ ਇਕ ਬਜ਼ੁਰਗ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ ਪਿੰਡ ਓਠੀਆਂ ਉਮਰ 65 ਸਾਲ, ਰਾਜਾਸਾਂਸੀ ਗੈਸ ਏਜੰਸੀ ਵਿਚ ਗਿਆ ਸੀ, ਜਿਥੋਂ ਵਾਪਸ ਆਉਂਦੇ ਸਮੇਂ ਸੜਕ ਪਾਰ ਕਰਦਿਆਂ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਵਾਹਨ ਚਾਲਕ ਮੌਕੇ ’ਤੋਂ ਵਾਹਨ ਸਮੇਤ ਫਰਾਰ ਹੋ ਗਿਆ।