ਮਾਨਸਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ ਮੌਕੇ 5076 ਕੇਸਾਂ ਦਾ ਨਿਪਟਾਰਾ
ਮਾਨਸਾ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੌਮੀ ਅਦਾਲਤ ਮੌਕੇ ਜਿਥੇ 5076 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਉਥੇ 18 ਕਰੋੜ 29 ਲੱਖ 61 ਹਜ਼ਾਰ 519 ਦੇ ਐਵਾਰਡ ਵੀ ਪਾਸ ਕੀਤੇ ਗਏ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਚ. ਐਸ. ਗਰੇਵਾਲ ਦੀ ਅਗਵਾਈ ਵਿਚ ਲੋਕ ਅਦਾਲਤ ਮੌਕੇ ਮਾਨਸਾ 'ਚ 6, ਸਰਦੂਲਗੜ੍ਹ ਅਤੇ ਬੁਢਲਾਡਾ 1-1 ਬੈਂਚ ਦਾ ਗਠਨ ਕੀਤਾ ਗਿਆ। ਸਕੱਤਰ ਕਾਨੂੰਨੀ ਸੇਵਾਵਾਂ ਅਨੁਸਾਰ ਲੋਕ ਅਦਾਲਤ 'ਚ ਦਿਵਾਨੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਉਜਰਤ ਸੰਬੰਧੀ ਝਗੜੇ, ਬਿਜਲੀ ਪਾਣੀ, ਟੈਲੀਫ਼ੋਨ ਅਤੇ ਵਿਆਹ ਨਾਲ ਸੰਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ।