ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ’ਤੇ ਭਾਰੂ ਪਵੇਗਾ- ਡਾ. ਚੀਮਾ

ਸੰਧਵਾਂ, 12 ਅਪ੍ਰੈਲ (ਪ੍ਰੇਮੀ ਸੰਧਵਾਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨਾਲ ਸੰਪਰਕ ਕਰਨ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਆਪ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ, ਕਿਉਂਕਿ ਲੋਕਾਂ ਨਾਲ ਵਾਅਦੇ ਕਰਕੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈ ਸਰਕਾਰ ਨੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ ਸਗੋਂ ਆਏ ਦਿਨ ਲੋਕਾਂ ਦੇ ਪੱਲੇ ਲਾਰਿਆਂ ਨਾਲ ਭਰ ਕੇ ਲੋਕ ਸਭਾ ਚੋਣਾਂ ਦਾ ਲਾਭ ਉਠਾਉਣ ਦੀ ਸੋਚ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ’ਤੇ ਤੁਲੀ ਹੋਈ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ’ਤੇ ਭਾਰੂ ਪਵੇਗਾ। ਇਸ ਮੌਕੇ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਆਦਿ ਮੌਜੂਦ ਸਨ।