ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ- ਫ਼ੌਜ ਮੁਖੀ
ਢਾਕਾ, 5 ਅਗਸਤ- ਬੰਗਲਾਦੇਸ਼ ਦੇ ਫ਼ੌਜ ਮੁਖੀ ਜਨਰਲ ਵਕਰ-ਉਜ਼-ਜ਼ਮਾਨ ਨੇ ਪੁਸ਼ਟੀ ਕੀਤੀ ਹੈ ਕਿ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬੰਗਲਾਦੇਸ਼ ਵਿਚ ਅੰਤਰਿਮ ਸਰਕਾਰ ਤੁਰੰਤ ਅਹੁਦਾ ਸੰਭਾਲੇਗੀ। ਫੌਜ ਮੁਖੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ, ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।