ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਸੀ.ਐਮ. ਦਾ ਪੁਤਲਾ ਫੂਕ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਸ਼ਾ ਵਰਕਰਾਂ ਨੇ ਵੱਡੀ ਗਿਣਤੀ ਵਿਚ ਸਥਾਨਕ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਸਾਹਮਣੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਆਪਣਾ ਗੁੱਸਾ ਪ੍ਰਗਟ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ। ਆਗੂਆਂ ਨੇ ਮੁੱਖ ਮੰਤਰੀ ਉਤੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਖੁਦ ਵਾਅਦੇ ਕਰਕੇ ਮੀਟਿੰਗ ਕਰਨ ਤੋਂ ਲਗਾਤਾਰ ਭੱਜ ਰਹੇ ਹਨ ਜਦਕਿ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ।