JALANDHAR WEATHER

ਮਾਣਹਾਨੀ ਮਾਮਲਾ: ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਨਵੀਂ ਦਿੱਲੀ, 12 ਅਗਸਤ- ਮਾਣਹਾਨੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਮਈ 2018 ਵਿਚ, ਕੇਜਰੀਵਾਲ ਨੇ ਯੂ-ਟਿਊਬਰ ਧਰੁਵ ਰਾਠੀ ਦੁਆਰਾ ਪ੍ਰਸਾਰਿਤ ਕੀਤੀ ਇਕ ਗਲਤ ਵੀਡੀਓ ਨੂੰ ਰੀਟਵੀਟ ਕੀਤਾ ਸੀ। ਇਸ ਸੰਬੰਧੀ ਕੇਜਰੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਨੂੰ ਸੰਮਨ ਭੇਜੇ ਸਨ। ਦਿੱਲੀ ਹਾਈਕੋਰਟ ਦੇ ਸੰਮਨ ਨੂੰ ਚੁਣੌਤੀ ਦੇਣ ਲਈ ਕੇਜਰੀਵਾਲ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਜਸਟਿਸ ਸੰਜੀਵ ਖੰਨਾ, ਸੰਜੇ ਕੁਮਾਰ ਅਤੇ ਆਰ. ਮਹਾਦੇਵਨ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ