JALANDHAR WEATHER

ਭਾਜਪਾ ਆਗੂ ਵਲੋਂ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 12 ਅਗਸਤ- ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ’ਚ ਦਾਇਰ ਚੋਣ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿਚ ਦਾਇਰ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਦਾਇਰ ਕਰਦੇ ਹੋਏ ਭਾਜਪਾ ਆਗੂ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ ਤੇ ਉਨ੍ਹਾਂ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫ਼ੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ