ਤਾਮਿਲਨਾਡੂ: ਟਰੱਕ ਦੇ ਕਾਰ ਨਾਲ ਟਕਰਾ ਜਾਣ ਕਾਰਨ 5 ਵਿਦਿਆਰਥੀਆਂ ਦੀ ਮੌਤ
ਚੇੱਨਈ, 12 ਅਗਸਤ- ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਤਾਮਿਲਨਾਡੂ ਦੇ ਤਿਰੂਥਨੀ ਨੇੜੇ ਤਿਰੂਵੱਲੁਰ ’ਚ ਚੇਨਈ-ਤਿਰੂਪਤੀ ਰਾਸ਼ਟਰੀ ਰਾਜਮਾਰਗ ’ਤੇ ਇਕ ਟਰੱਕ ਦੇ ਕਾਰ ਨਾਲ ਟਕਰਾ ਜਾਣ ਕਾਰਨ ਹੋਏ ਹਾਦਸੇ ’ਚ 5 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਇਕ ਨਿੱਜੀ ਯੂਨੀਵਰਸਿਟੀ ਨਾਲ ਸੰਬੰਧਿਤ ਸਨ ਤੇ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।