ਮੰਦਰ ਭਾਜੜ ਹਾਦਸਾ: ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਐਲਾਨੀ ਐਕਸ-ਗ੍ਰੇਸ਼ੀਆ ਰਕਮ
ਪਟਨਾ, 12 ਅਗਸਤ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਦਰ ਵਿਚ ਮਚੀ ਭਾਜੜ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਮਿ੍ਰਤਕਾਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਦੇਣ ਦੇ ਆਦੇਸ਼ ਦਿੱਤੇ ਹਨ।