ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
ਸੰਗਤ ਮੰਡੀ, 12 ਅਗਸਤ (ਦੀਪਕ ਸ਼ਰਮਾ)-ਬੀਤੀ ਰਾਤ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਗੁਰਥੜੀ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨਾਨਕ ਸਿੰਘ ਬੀਤੀ ਰਾਤ ਆਪਣੇ ਦੋਸਤਾਂ ਨਾਲ ਪਾਰਟੀ ਕਰਕੇ ਵਾਪਸ ਜਾ ਰਿਹਾ ਸੀ ਤਾਂ ਇਸ ਦੇ ਦੋਸਤ ਥਾਰ ਕਾਰ ਵਿਚ ਸਵਾਰ ਸਨ ਅਤੇ ਨਾਨਕ ਸਿੰਘ ਆਪਣੀ ਕਾਰ ਵਿਚ ਸਵਾਰ ਹੋ ਕੇ ਜਦੋਂ ਪਿੰਡ ਪੱਕਾ ਕਲਾਂ ਕੋਲ ਪਹੁੰਚਿਆ ਤਾਂ ਨਾਨਕ ਸਿੰਘ ਦੀ ਕਾਰ ਅੱਗੇ ਖੜ੍ਹੀ ਥਾਰ ਕਾਰ ਨਾਲ ਟਕਰਾਅ ਗਈ, ਜਿਸ ਕਾਰਨ ਨੌਜਵਾਨ ਨਾਨਕ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਮੌਤ ਹੋ ਗਈ। ਖਬਰ ਸੁਣਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।