ਚੰਡੀਗੜ੍ਹ ਯੂਨੀਵਰਸਿਟੀ ਐਨ.ਆਈ.ਆਰ.ਐਫ 2024 ਰੈਂਕਿੰਗ 'ਚ ਮਾਰੀ ਵੱਡੀ ਪੁਲਾਂਘ, ਭਾਰਤ ਦੀ ਚੋਟੀ ਦੀਆਂ ਯੂਨੀਵਰਸਿਟੀਆਂ 'ਚੋਂ 20ਵਾਂ ਰੈਂਕ ਕੀਤਾ ਹਾਸਿਲ
ਚੰਡੀਗੜ੍ਹ,12 ਅਗਸਤ - ਸੋਮਵਾਰ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐਨ.ਆਈ.ਆਰ.ਐਫ.) 2024 ਦੇ 9ਵੇਂ ਐਡੀਸ਼ਨ 'ਚ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨੇ ਦੇਸ਼ ਦੀਆਂ ਸਰਬੋਤਮ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਚ ਲਗਾਤਾਰ ਵਾਧਾ ਜਾਰੀ ਰੱਖਿਆ ਹੈ। ਐਨ.ਆਈ.ਆਰ.ਐਫ. ਰੈਂਕਿੰਗ 2024 ਵਿਚ ਭਾਰਤ ਦੀਆਂ ਪ੍ਰਾਈਵੇਟ ਅਤੇ ਸਰਕਾਰੀ ਯੂਨੀਵਰਸਿਟੀਆਂ ਵਿਚੋਂ 20ਵਾਂ ਸਥਾਨ ਹਾਸਿਲ ਕਰ ਕੇ ਚੰਡੀਗੜ੍ਹ ਯੂਨੀਵਰਸਿਟੀ ਨੇ ਅਕਾਦਮਿਕ, ਪਲੇਸਮੈਂਟ, ਖੋਜ ਅਤੇ ਨਵੀਨਤਾ ਵਿਚ ਆਪਣਾ ਸਰਬੋਤਮ ਪ੍ਰਦਰਸ਼ਨ ਕੀਤਾ ਹੈ ਤੇ ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਨੇ ਉੱਤਰ ਭਾਰਤ 'ਚ ਚੋਟੀ ਦਾ ਸਥਾਨ ਹਾਸਿਲ ਕੀਤਾ ਹੈ। 2012 ਵਿਚ ਸਥਾਪਿਤ ਹੋਈ ਚੰਡੀਗੜ੍ਹ ਯੂਨੀਵਰਸਿਟੀ ਨੇ 12 ਸਾਲਾਂ ਦੇ ਥੋੜ੍ਹੇ ਸਮੇਂ ਵਿਚ ਖ਼ੁਦ ਨੂੰ ਆਈਆਈਟੀ ਅਤੇ ਆਈ.ਆਈ.ਐਮ. ਵਰਗੀਆਂ ਭਾਰਤ ਦੀਆਂ ਉੱਚ ਵਿਦਿਅਕ ਸੰਸਥਾਵਾਂ ਵਿਚ ਸ਼ਾਮਿਲ ਕਰ ਲਿਆ ਹੈ।