JALANDHAR WEATHER

ਰਾਮ ਰਹੀਮ ਜੇਲ੍ਹ ਤੋਂ ਆਇਆ ਬਾਹਰ

ਹਰਿਆਣਾ, 13 ਅਗਸਤ- ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਅੱਜ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂ.ਪੀ. ਲਈ ਰਵਾਨਾ ਹੋਇਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ’ਤੇ ਫਰਲੋ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਆਸ਼ਰਮ ’ਚ 21 ਦਿਨਾਂ ਤੱਕ ਰਹੇਗਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵਲੋਂ ਦਾਇਰ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ, ਜਿਸ ਵਿਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ’ਤੇ ਫ਼ੈਸਲੇ ਲੈਣ ਦੇ ਸਮਰੱਥ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ