ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਹੋਈ ਹਾਦਸਾਗ੍ਰਸਤ, ਇਕ ਦੀ ਮੌਤ
ਫ਼ਤਿਹਗੜ੍ਹ ਸਾਹਿਬ, 13 ਅਗਸਤ (ਜਤਿੰਦਰ ਰਾਠੌਰ)- ਮਾਤਾ ਨੈਣਾ ਦੇਵੀ ਦੇ ਮੰਦਰ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਭਰੀ ਇਕ ਮਹਿੰਦਰਾ ਪਿੱਕਅੱਪ ਗੱਡੀ ਸਰਹਿੰਦ ਦੇ ਤਰਖਾਣਮਾਜਰਾ ਟੀ-ਪੁਆਇੰਟ ਵਿਖੇ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ ਗੱਡੀ ’ਚ ਸਵਾਰ ਰਾਜਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਖੁਸ਼ਵੀਰ ਸਿੰਘ, ਛੋਟਾ ਸਿੰਘ ਤੇ ਵਿੱਕੀ ਸਿੰਘ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਰਾਜਪਾਲ ਸਿੰਘ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਮਾਮਲੇ ’ਚ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।