ਭਾਜਪਾ ਨੇਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਜਲੰਧਰ, 13 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਅਤੇ ਉਸ ਦੇ ਪਰਿਵਾਰ ਨੂੰ ਪਾਕਿਸਤਾਨੀ ਨੰਬਰ ਤੋਂ ਫੋਨ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਬਿੱਟਾ ਨੇ ਦੱਸਿਆ ਕਿ ਸਵੇਰੇ 11.15 ਵਜੇ ਉਸ ਨੂੰ ਪਾਕਿਸਤਾਨੀ ਨੰਬਰ +92305565843 ਤੋਂ ਧਮਕੀ ਮਿਲੀ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਇਕ ਵਟਸਐਪ ਨੰਬਰ ਤੋਂ ਫ਼ੋਨ ਕਰਕੇ ਕਿਹਾ ਗਿਆ ਕਿ ਜੇਕਰ ਉਨ੍ਹਾਂ ਨੇ ਕਿਸਾਨਾਂ ਦੀ ਲੀਡਰਸ਼ਿਪ ਤੇ ਭਾਜਪਾ ਅਤੇ ਮੋਦੀ ਦਾ ਸਾਥ ਨਾ ਛੱਡਿਆ ਤਾਂ ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਭਾਜਪਾ ਅਤੇ ਮੋਦੀ ਸਾਹਿਬ ਦੇ ਨਾਲ ਹਨ ਅਤੇ ਹਮੇਸ਼ਾ ਰਹਿਣਗੇ। ਬਿੱਟਾ ਨੇ ਦੱਸਿਆ ਕਿ ਮਿਲੀ ਧਮਕੀ ਸੰਬੰਧੀ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੂੰ ਪੂਰੀ ਜਾਣਕਾਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਇਸ ਸੰਬੰਧੀ ਪੂਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ।