ਆਬਕਾਰੀ ਮਾਮਲਾ: ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਹੋਰਾਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਪੇਸ਼ੀ
ਨਵੀਂ ਦਿੱਲੀ, 13 ਅਗਸਤ- ਦਿੱਲੀ ਆਬਕਾਰੀ ਨੀਤੀ ਪੀ.ਐਮ.ਐਲ.ਏ. ਮਾਮਲੇ ਵਿਚ ਮਨੀਸ਼ ਸਿਸੋਦੀਆ, ਸੰਜੇ ਸਿੰਘ ਤੇ ਸਰਵੇਸ਼ ਮਿਸ਼ਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿਚ ਪੇਸ਼ੀ ਹੋਈ। ਇਸ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀ.ਆਰ.ਐਸ. ਨੇਤਾ ਕੇ ਕਵਿਤਾ ਅਤੇ ਹੋਰ ਜੋ ਨਿਆਂਇਕ ਹਿਰਾਸਤ ਵਿਚ ਹਨ, ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।