JALANDHAR WEATHER

ਜਲੰਧਰ ਰੇਲਵੇ ਸਟੇਸ਼ਨ ’ਤੇ ਚਲਾਇਆ ਗਿਆ ਵਿਸ਼ੇਸ਼ ਤਲਾਸ਼ੀ ਅਭਿਆਨ

ਜਲੰਧਰ, 13 ਅਗਸਤ (ਮਨਜੋਤ ਸਿੰਘ)- ਸ੍ਰੀ ਪੀ.ਕੇ. ਸਿਨਹਾ, ਆਈ.ਪੀ.ਐਸ, ਏ.ਡੀ.ਜੀ.ਪੀ. ਲਾਅ ਐਂਡ ਆਰਡਰ, ਪੰਜਾਬ ਦੀ ਅਗਵਾਈ ਹੇਠ, ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਅਭਿਆਨ ਵਿਚ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐਸ., ਪੁਲਿਸ ਕਮਿਸ਼ਨਰ ਜਲੰਧਰ, ਸ. ਗੁਰਪ੍ਰਤਾਪ ਸਿੰਘ ਸਹੋਤਾ, ਪੀ.ਪੀ.ਐਸ., ਏ.ਡੀ.ਸੀ.ਪੀ.-1, ਸ. ਨਿਰਮਲ ਸਿੰਘ ਪੀ.ਪੀ.ਐਸ. ਏ.ਸੀ.ਪੀ. ਸੈਂਟਰਲ, ਸ. ਦਮਨਬੀਰ ਸਿੰਘ ਪੀ.ਪੀ.ਐਸ. ਏ.ਸੀ.ਪੀ. ਨੌਰਥ ਜਲੰਧਰ ਅਤੇ ਹੋਰ ਪੁਲਿਸ ਮੁਲਾਜ਼ਮ ਸ਼ਾਮਿਲ ਸਨ। ਆਜ਼ਾਦੀ ਦਿਹਾੜੇ ਮੌਕੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਐਂਟੀ-ਸੈਬੋਟੇਜ ਟੀਮ ਅਤੇ ਡੋਗ ਸਕੁਐਡ ਦੀ ਮੌਜੂਦਗੀ ਵਿਚ ਅਭਿਆਨ ਦੌਰਾਨ ਸ਼ੱਕੀ ਵਸਤੂਆਂ ਜਾਂ ਗਤੀਵਿਧੀਆਂ ਨੂੰ ਧਿਆਨ ਨਾਲ ਚੈੱਕ ਕੀਤਾ ਗਿਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ