JALANDHAR WEATHER

ਫ਼ਿਰੋਜ਼ਪੁਰ ਡੀ.ਸੀ. ਦਫਤਰ ਅੱਗੇ ਲੱਗੇ ਪੱਕੇ ਮੋਰਚੇ 'ਚ ਬੈਠੇ ਕਿਸਾਨ ਨੂੰ ਪੁਲਿਸ ਨੇ ਜਬਰੀ ਚੁੱਕਿਆ

ਫਿਰੋਜ਼ਪੁਰ, 15 ਸਤੰਬਰ (ਬਲਬੀਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਥੇਬੰਦੀ ਵਲੋਂ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਲਈ ਡੀ.ਸੀ. ਦਫਤਰ ਮੂਹਰੇ ਲਗਾਏ ਗਏ ਪੱਕੇ ਮੋਰਚੇ ਵਿਚ ਭੁੱਖ ਹੜਤਾਲ 'ਤੇ ਬੈਠੇ ਇਕ ਪੀੜਤ ਕਿਸਾਨ ਦਾਰਾ ਸਿੰਘ ਨੂੰ ਜਬਰੀ ਪੁਲਿਸ ਪ੍ਰਸ਼ਾਸਨ ਨੇ ਚੁੱਕ ਕੇ ਹਸਪਤਾਲ ਵਿਚ ਦਾਖਲ ਕਰਵਾਇਆ। ਇਸ ਮੌਕੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵੀ ਮੌਜੂਦ ਸੀ। ਇਸ ਸਾਰੇ ਘਟਨਾਕ੍ਰਮ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ।
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਬਚਾਉਣ ਲਈ ਪੱਕਾ ਮੋਰਚਾ ਲਗਾਇਆ ਗਿਆ ਸੀ, ਜਿਸ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਬਚਾਉਣ ਵਾਸਤੇ ਕਿਸਾਨਾਂ ਵਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਲੜਿਆ ਜਾ ਰਿਹਾ ਹੈ ਅਤੇ ਦੋ ਤਿੰਨ ਕਿੱਲਿਆਂ ਦਾ ਮਾਲਕ ਕਿਸਾਨ ਦਾਰਾ ਸਿੰਘ ਆਪਣੀ ਜ਼ਮੀਨ ਨੂੰ ਬਚਾਉਣ ਲਈ 23 ਅਗਸਤ ਤੋਂ ਮਰਨ ਵਰਤ 'ਤੇ ਬੈਠ ਗਿਆ ਸੀ, ਜਿਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਅੱਜ ਭਾਰੀ ਪੁਲਿਸ ਫੋਰਸ ਨੂੰ ਨਾਲ ਲੈ ਕੇ ਧਰਨੇ ਵਾਲੀ ਜਗ੍ਹਾ ਤੋਂ ਉਕਤ ਕਿਸਾਨ ਦਾਰਾ ਸਿੰਘ ਨੂੰ ਜਬਰੀ ਚੁੱਕਿਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ