ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਨੂੰ ਲੈ ਕੇ 17 ਸਤੰਬਰ ਨੂੰ ਛੁੱਟੀ ਦਾ ਐਲਾਨ
ਜਲੰਧਰ, 15 ਸਤੰਬਰ (ਮਨਜੋਤ ਸਿੰਘ)-ਜਲੰਧਰ ਦਾ ਮਸ਼ਹੂਰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ 17 ਸਤੰਬਰ ਨੂੰ ਲਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ 17 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਨਿਗਮ, ਬੋਰਡ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਹੁਕਮ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਸੰਬੰਧੀ ਲੋਕਾਂ ਦੀ ਸ਼ਰਧਾ ਨੂੰ ਧਿਆਨ ਵਿਚ ਰੱਖਦਿਆਂ ਜਾਰੀ ਕੀਤੇ ਗਏ ਹਨ।