ਬੰਗਲਾਦੇਸ਼ ਵਿਚ ਹਿੰਸਾ ਕਾਰਨ 27 ਲੋਕਾਂ ਦੀ ਮੌਤ
ਢਾਕਾ ,4 ਅਗਸਤ - ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਲੋਕਾਂ ਵਿਚਾਲੇ ਹੋਈ ਝੜਪ 'ਚ 27 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੇਸ਼ ਭਰ 'ਚ ਕਰਫਿਊ ਦਾ ਐਲਾਨ ਕੀਤਾ ਗਿਆ ਹੈ ।