ਟਰੈਕਟਰ ਤੋਂ ਹੇਠਾਂ ਡਿੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ
ਕਪੂਰਥਲਾ, 7 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਡਡਵਿੰਡੀ ਨੇੜੇ ਟਰੈਕਟਰ ਤੋਂ ਹੇਠਾਂ ਡਿੱਗਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਪੁਦੀਨਾ ਵਾਸੀ ਸ਼ੇਖੂਪੁਰ ਜੋ ਕਿ ਲੇਬਰ ਦਾ ਕੰਮ ਕਰਦਾ ਸੀ ਅਤੇ ਅੱਜ ਸਵੇਰੇ ਆਪਣੇ ਸਾਥੀਆਂ ਨਾਲ ਟਰੈਕਟਰ 'ਤੇ ਬੈਠ ਕੇ ਡਡਵਿੰਡੀ ਲੈਂਟਰ ਪਾਉਣ ਲਈ ਜਾ ਰਿਹਾ ਸੀ, ਜਦੋਂ ਉਹ ਡਡਵਿੰਡੀ ਨੇੜੇ ਪਹੁੰਚੇ ਤਾਂ ਅਚਾਨਕ ਟਰੈਕਟਰ ਤੋਂ ਹੇਠਾਂ ਡਿੱਗ ਗਿਆ ਤੇ ਟਰੈਕਟਰ ਹੇਠਾਂ ਆ ਕੇ ਉਸ ਦੀ ਮੌਤ ਹੋ ਗਈ। ਇਸ ਬਾਰੇ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।