15000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵਲੋਂ ਕਾਬੂ
ਅੰਮ੍ਰਿਤਸਰ, 7 ਅਗਸਤ-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।