ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਪੁੱਜਿਆ ਜੰਮੂ ਕਸ਼ਮੀਰ
ਸ੍ਰੀਨਗਰ, 8 ਅਗਸਤ- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਟੀਮ ਅੱਜ ਜੰਮੂ-ਕਸ਼ਮੀਰ ਪਹੁੰਚ ਗਈ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਹੋਰ ਚੋਣ ਕਮਿਸ਼ਨਰ ਖ਼ੇਤਰੀ ਅਤੇ ਰਾਸ਼ਟਰੀ ਪਾਰਟੀਆਂ ਨਾਲ ਮੀਟਿੰਗ ਕਰਨਗੇ। ਪੀ.ਡੀ.ਪੀ., ਕਾਂਗਰਸ ਅਤੇ ਹੋਰ ਪਾਰਟੀਆਂ ਨੇ ਆਪਣੇ ਸੀਨੀਅਰ ਨੇਤਾਵਾਂ ਨੂੰ ਮੀਟਿੰਗ ਲਈ ਭੇਜਿਆ ਹੈ। ਚੋਣ ਕਮਿਸ਼ਨ ਅੱਜ ਪੁਲਿਸ ਅਧਿਕਾਰੀਆਂ ਅਤੇ ਸੁਰੱਖਿਆ ਬਲਾਂ ਨਾਲ ਵੀ ਮੀਟਿੰਗ ਕਰੇਗਾ। ਚੋਣ ਕਮਿਸ਼ਨ 9 ਅਗਸਤ ਨੂੰ ਦੁਪਹਿਰ 2:30 ਵਜੇ ਪ੍ਰੈਸ ਕਾਨਫ਼ਰੰਸ ਕਰੇਗਾ। ਇਸ ਸਾਲ ਜੂਨ ’ਚ ਚੋਣ ਕਮਿਸ਼ਨ ਨੇ ਮਹਾਰਾਸ਼ਟਰ, ਝਾਰਖੰਡ, ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਕੰਮ ਨੂੰ ਪੂਰਾ ਕਰਨ ਲਈ 20 ਅਗਸਤ ਦੀ ਸਮਾਂ ਸੀਮਾ ਦਿੱਤੀ ਗਈ ਸੀ।