ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਸ਼ਿਮਲਾ, 8 ਅਗਸਤ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪੰਜਾਬੀ ਸੈਲਾਨੀਆਂ ਨੂੰ ਹਿਮਾਚਲ ਪ੍ਰਦੇਸ਼ ਵਿਚ ਆ ਰਹੀਆਂ ਦਿੱਕਤਾਂ ਤੇ ਕੁਝ ਹੋਰ ਮੁੱਦਿਆਂ ’ਤੇ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਜੀ ਨਾਲ ਉਨ੍ਹਾਂ ਦੇ ਦਫ਼ਤਰ ਸ਼ਿਮਲਾ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ।