ਥਾਣਾ ਸੁਲਤਾਨਵਿੰਡ ਨੇ ਅਣਪਛਾਤੇ ਵਿਅਕਤੀ ਦੀ ਕੀਤੀ ਲਾਸ਼ ਬਰਾਮਦ
ਸੁਲਤਾਨਵਿੰਡ, 8 ਅਗਸਤ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਸੁਲਤਾਨਵਿੰਡ ਦੇ ਐਡੀਸ਼ਨਲ ਐਸ.ਐਚ.ਓ. ਜਗਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪੁਲਿਸ ਨੂੰ ਕਿਸੇ ਨੇ ਇਤਲਾਹ ਦਿੱਤੀ ਸੀ ਕਿ ਕੋਟ ਮਿੱਤ ਸਿੰਘ ਦੇ ਪੁੱਲ ਉਪਰ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਇਸ ਸੰਬੰਧੀ ਏ.ਐਸ.ਆਈ. ਵਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਰਾਹਗੀਰਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਵਿਅਕਤੀ ਦੀ ਪਹਿਚਾਣ ਨਾ ਹੋਣ ਕਰਕੇ ਲਾਸ਼ ਨੂੰ 72 ਘੰਟਿਆ ਲਈ ਅੰਮ੍ਰਿਤਸਰ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਹੋਣ ਤੋਂ ਬਾਅਦ, ਜੋ ਮਿ੍ਰਤਕ ਵਿਅਕਤੀ ਦੇ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਉਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।