ਜਲੰਧਰ : 1.6 ਕਿਲੋ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ
ਜਲੰਧਰ, 8 ਅਗਸਤ (ਮਨਜੋਤ ਸਿੰਘ)-ਪੁਲਿਸ ਨੇ ਸ਼ਹਿਰ ਵਿਚ ਅਫੀਮ ਦੀ ਸਪਲਾਈ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੂੰ ਸੂਹ ਮਿਲੀ ਸੀ ਕਿ ਇਕ ਗਰੋਹ ਸ਼ਹਿਰ ਵਿਚ ਅਫੀਮ ਦੀ ਤਸਕਰੀ ਕਰ ਰਿਹਾ ਹੈ। ਏ. ਸੀ. ਪੀ. ਦਮਨ ਵੀਰ ਸਿੰਘ ਨੇ ਕਿਹਾ ਕਿ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੂਬੇ 'ਚ ਚੌਕਸੀ ਵਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 1 ਜਲੰਧਰ ਦੀ ਟੀਮ ਸੀ.ਜੇ.ਐਸ. ਪਬਲਿਕ ਸਕੂਲ ਸਰਵਿਸ ਲੇਨ ਜੀ.ਟੀ ਰੋਡ ਜਲੰਧਰ ਨੇੜੇ ਮੌਜੂਦ ਸੀ ਤਾਂ ਉਨ੍ਹਾਂ ਨੇ ਬਿਧੀਪੁਰ ਪਿੰਡ ਵਾਲੇ ਪਾਸੇ ਤੋਂ ਇਕ ਵਿਅਕਤੀ ਨੂੰ ਹੈਂਡਬੈਗ ਲੈ ਕੇ ਆਉਂਦੇ ਦੇਖਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮ ਨੇ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੇ ਹੈਂਡਬੈਗ ਦੀ ਤਲਾਸ਼ੀ ਲਈ, ਜਿਸ ਵਿਚੋਂ 1.6 ਕਿਲੋ ਅਫੀਮ ਬਰਾਮਦ ਹੋਈ।