ਪ੍ਰਧਾਨ ਮੰਤਰੀ ਨੇ ਬੁੱਧਦੇਬ ਭੱਟਾਚਾਰਿਆ ਦੇ ਦਿਹਾਂਤ ’ਤੇ ਕੀਤਾ ਦੁੱਖ ਪ੍ਰਗਟ
ਨਵੀਂ ਦਿੱਲੀ, 8 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਬ ਭੱਟਾਚਾਰਿਆ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਅਜਿਹੇ ਸਿਆਸੀ ਆਗੂ ਸਨ, ਜਿਨ੍ਹਾਂ ਨੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਮੇਰੀ ਦਿਲੀ ਹਮਦਰਦੀ।