ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਹੈ ਕਾਬੂ ਹੇਠ- ਸੁਖਚੈਨ ਸਿੰਘ ਗਿੱਲ
ਚੰਡੀਗੜ੍ਹ, 10 ਅਗਸਤ- ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਲਿਖੀ ਗਈ ਚਿੱਠੀ, ਜਿਸ ਵਿਚ ਉਨ੍ਹਾਂ ਜਲੰਧਰ ਤੇ ਲੁਧਿਆਣਾ ਵਿਚ ਇੰਜੀਨੀਅਰਾਂ ਅਤੇ ਠੇਕੇਦਾਰਾਂ ’ਤੇ ਹੋਏ ਕਥਿਤ ਹਮਲਿਆਂ ਦਾ ਹਵਾਲਾ ਦਿੱਤਾ ਹੈ, ਸੰਬੰਧੀ ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਇਸ ਸੰਬੰਧੀ ਇਕ ਐਸ.ਆਈ.ਟੀ. ਦਾ ਗਠਨ ਕੀਤਾ ਹੈ ਅਤੇ ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋ ਘਟਨਾਵਾਂ ਵਾਪਰੀਆਂ ਹਨ ਅਤੇ ਜੇਕਰ ਐਨ.ਐਚ.ਏ.ਆਈ. ਨੂੰ ਜ਼ਰੂਰਤ ਪਈ ਤਾਂ ਅਸੀਂ ਸੁਰੱਖਿਆ ਮੁੱਹਈਆ ਕਰਵਾਂਵਾਗੇ।