JALANDHAR WEATHER

ਬੰਗਲਾਦੇਸ਼: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਦਿੱਤਾ ਅਸਤੀਫ਼ਾ

ਢਾਕਾ, 10 ਅਗਸਤ- ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ ਸੁਪਰੀਮ ਕੋਰਟ ਦਾ ਘਿਰਾਓ ਕੀਤਾ ਸੀ। ਉਥੇ ਪ੍ਰਦਰਸ਼ਨਕਾਰੀ ਵੱਡੀ ਗਿਣਤੀ ’ਚ ਇਕੱਠੇ ਹੋ ਗਏ ਸਨ। ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਜੱਜ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਹਸੀਨਾ ਵਾਂਗ ਕੁਰਸੀ ਤੋਂ ਲਾਹ ਲਿਆ ਜਾਵੇਗਾ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੋਸ਼ ਲਾਇਆ ਸੀ ਕਿ ਸੁਪਰੀਮ ਕੋਰਟ ਦੇ ਜੱਜ ਦੀ ਹਸੀਨਾ ਨਾਲ ਮਿਲੀਭੁਗਤ ਹੈ। ਇਨ੍ਹਾਂ ਜੱਜਾਂ ਨੇ ਅੰਤਰਿਮ ਸਰਕਾਰ ਨੂੰ ਪੁੱਛੇ ਬਿਨ੍ਹਾਂ ਅੱਜ ਪੂਰੀ ਅਦਾਲਤ ਦੀ ਬੈਠਕ ਬੁਲਾਈ। ਇਸ ਮੀਟਿੰਗ ਕਾਰਨ ਪ੍ਰਦਰਸ਼ਨਕਾਰੀਆਂ ਨੇ ਇਕ ਘੰਟੇ ਵਿਚ ਹੀ ਜੱਜਾਂ ਦੇ ਅਸਤੀਫ਼ੇ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ