'ਆਪ' ਦੇ ਮੰਤਰੀਆਂ ਨੇ ਸਾਰੇ ਸਰਕਾਰੀ ਵਿਭਾਗਾਂ 'ਚ ਕੀਤੇ ਘੁਟਾਲੇ - ਬੀਬਾ ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ, 10 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਐਮ.ਪੀ. ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 'ਆਪ' ਦੇ ਮੰਤਰੀਆਂ ਅਤੇ ਮੁੱਖ ਮੰਤਰੀਆਂ ਨੂੰ ਜੇਲ੍ਹ ਤੋਂ ਬਾਹਰ ਰਹਿਣ ਦਾ ਕੋਈ ਹੱਕ ਨਹੀਂ ਹੈ। ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਸੱਤਾ ਵਿਚ ਹੈ ਅਤੇ ਉਨ੍ਹਾਂ ਨੇ ਸਾਰੇ ਸਰਕਾਰੀ ਵਿਭਾਗਾਂ ਵਿਚ ਘੁਟਾਲੇ ਕੀਤੇ ਹਨ। ਉਹ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ। ਇਸ ਮੁੱਦੇ ਨੂੰ ਉਠਾਉਣ ਵਾਲੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮੁਅੱਤਲ ਕਰ ਦਿੱਤਾ ਗਿਆ।