ਚੀਫ ਜਸਟਿਸ ਆਫ ਇੰਡੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਚੀਫ ਜਸਟਿਸ ਆਫ ਇੰਡੀਆ ਚੰਦਰਚੂੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਚੀਫ ਜਸਟਿਸ ਦਾ ਸੂਚਨਾ ਕੇਂਦਰ ਵਿਖੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕਰਨ ਦੇ ਨਾਲ-ਨਾਲ ਸੋਸ਼ਲ ਮੀਡੀਆ ਉਤੇ ਘੱਟ ਗਿਣਤੀ ਸਿੱਖਾਂ ਵਿਰੁੱਧ ਕੀਤੀਆਂ ਜਾ ਰਹੀਆਂ ਨਫਰਤੀ ਟਿੱਪਣੀਆਂ ਦੇ ਸੰਬੰਧ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਸੰਬੰਧੀ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਦਖਲ ਦੇ ਕੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਸਰਕਾਰਾਂ ਨੂੰ ਹਦਾਇਤ ਕਰਨ ਦੀ ਮੰਗ ਕਰਦਾ ਇਕ ਮੰਗ-ਪੱਤਰ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਚੀਫ ਜਸਟਿਸ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।