ਸਰਹੱਦੀ ਕਸਬਾ ਅਟਾਰੀ ਵਿਖੇ 'ਮੇਰਾ ਪਿੰਡ ਮੇਰੀ ਸ਼ਾਨ' ਦਾ ਕੀਤਾ ਉਦਘਾਟਨ
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸਰਹੱਦੀ ਕਸਬਾ ਅਟਾਰੀ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ 'ਮੇਰਾ ਪਿੰਡ ਮੇਰੀ ਸ਼ਾਨ' ਅਟਾਰੀ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਪ੍ਰਸ਼ਾਦ ਵੰਡਿਆ ਗਿਆ ਅਤੇ ਚਾਹ ਦੇ ਲੰਗਰ ਲਗਾਏ ਗਏ। ਸਮਾਜ ਸੇਵਕਾਂ ਵਲੋਂ ਅਟਾਰੀ ਕਸਬੇ ਦੇ ਆਲੇ-ਦੁਆਲੇ ਸਫਾਈ ਅਭਿਆਨ ਸ਼ੁਰੂ ਕਰਵਾਉਣ ਤੋਂ ਬਾਅਦ ਪਾਣੀ ਦੇ ਨਿਕਾਸੀ ਪ੍ਰਬੰਧ ਕਰਵਾਏ ਗਏ। ਰੁੱਖ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਟੀਮ ਦਾ ਗਠਨ ਕੀਤਾ ਗਿਆ। ਇਸ ਮੌਕੇ ਸਮੂਹ ਪਿੰਡ ਵਾਸੀ ਮੌਜੂਦ ਸਨ ਜਿਨ੍ਹਾਂ ਵਲੋਂ ਸਫਾਈ ਸੇਵਕਾਂ ਅਤੇ ਸਹਿਯੋਗ ਦੇਣ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਸਮਾਜ ਸੇਵਕਾਂ ਨੇ ਕਿਹਾ ਕਿ ਸਫਾਈ ਦਾ ਕੰਮ ਮੁਕੰਮਲ ਹੋ ਗਿਆ ਹੈ, ਜਿਸ ਤੋਂ ਬਾਅਦ ਉਦਘਾਟਨ ਕੀਤਾ ਗਿਆ।