ਓਡਿਸ਼ਾ : ਆਸਮਾਨੀ ਬਿਜਲੀ ਡਿੱਗਣ ਨਾਲ 2 ਲੋਕਾਂ ਦੀ ਮੌਤ
ਬਾਲਾਸੋਰ (ਓਡਿਸ਼ਾ), 10 ਅਗਸਤ-ਇਥੋਂ ਦੇ ਬਾਲਾਸੋਰ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਆਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਰੋ ਪੁਲਿਸ ਸਟੇਸ਼ਨ ਦੀ ਸੀਮਾ ਅਧੀਨ ਰਾਇਪਿਤਾਂਬਰ ਪਿੰਡ ਵਿਚ ਵਾਪਰੀ ਜਦੋਂ ਉਹ ਆਪਣੇ ਝੋਨੇ ਦੇ ਖੇਤਾਂ ਵਿਚ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਪਿੰਡ ਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸੋਰੋ ਕਮਿਊਨਿਟੀ ਹੈਲਥ ਸੈਂਟਰ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ 2 ਨੂੰ ਮ੍ਰਿਤਕ ਐਲਾਨ ਦਿੱਤਾ। ਤਿੰਨ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।