ਅਮਰੀਕਾ ਚ ਹਿੰਸਾ ਦੀ ਕੋਈ ਥਾਂ ਨਹੀਂ - ਕਮਲਾ ਹੈਰਿਸ
ਵਾਸ਼ਿੰਗਟਨ ਡੀ.ਸੀ., 16 ਸਤੰਬਰ - ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਮੈਨੂੰ ਸਾਬਕਾ ਰਾਸ਼ਟਰਪਤੀ ਟਰੰਪ ਅਤੇ ਫਲੋਰੀਡਾ ਵਿਚ ਉਨ੍ਹਾਂ ਦੀ ਜਾਇਦਾਦ ਦੇ ਨੇੜੇ ਗੋਲੀਬਾਰੀ ਦੀਆਂ ਰਿਪੋਰਟਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਉਹ ਸੁਰੱਖਿਅਤ ਹਨ। ਅਮਰੀਕਾ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ।